Reference Text
ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖਾਨ ਨੇ ਦੇਸ਼ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਬੀਤੇ ਦਿਨੀ ਅਸੈਂਬਲੀ ਵਿਚ ਉਨ੍ਹਾਂ ਨੂੰ ਬਹੁਮਤ ਹਾਸਲ ਹੋ ਗਿਆ ਸੀ। ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਨੂੰ 176 ਵੋਟ ਪ੍ਰਾਪਤ ਹੋਏ , ਜਦੋਂ ਕਿ ਉਨ੍ਹਾਂ ਦੇ ਵਿਰੋਧੀ ਅਤੇ ਮੁਸਲਿਮ ਲੀਗ (ਨਵਾਜ਼) ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨੂੰ 96 ਵੋਟਾਂ ਪ੍ਰਾਪਤ ਹੋਈਆਂ। ਦਿਲਚਸਪ ਗੱਲ ਇਹ ਹੈ ਕਿ ਵੋਟਾਂ ਪੈਣ ਸਮੇਂ ਪਾਕਿਸਤਾਨ ਪੀਪਲਜ਼ ਪਾਰਟੀ, ਜਿਸ ਕੋਲ 54 ਸੰਸਦ ਮੈਂਬਰ ਹਨ, ਗ਼ੈਰ-ਹਾਜ਼ਰ ਰਹੇ। ਭਾਵੇਂ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਮੁਸਲਿਮ ਲੀਗ (ਨਵਾਜ਼), ਪੀਪਲਜ਼ ਪਾਰਟੀ ਅਤੇ ਮੁਤਾਹਿਦਾ-ਮਜਲਿਸ-ਏ-ਅਮਲ ਆਦਿ ਵਿਰੋਧੀ ਪਾਰਟੀਆਂ ਦਾ ਏਕਾ ਨਜ਼ਰ ਨਹੀਂ ਆਇਆ। ਇਥੇ ਇਹ ਵੀ ਵਰਨਣਯੋਗ ਹੈ ਕਿ ਕੌਮੀ ਅਸੈਂਬਲੀ ਦੀਆਂ ਚੋਣਾਂ ਵਿਚ 116 ਸੀਟਾਂ ਦੇ ਬਹੁਮਤ ਨਾਲ ਵੱਡੀ ਪਾਰਟੀ ਦੇ ਆਗੂ ਵਜੋਂ ਉੱਭਰ ਕੇ ਆਏ ਇਮਰਾਨ ਖਾਨ ਨੇ ਜਿਹੜਾ ਜੇਤੂ ਭਾਸ਼ਣ ਕੀਤਾ ਸੀ, ਉਸ ਵਿਚ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਪ੍ਰਤੀ ਬੜਾ ਉਦਾਰ ਰੁਖ਼ ਅਖ਼ਤਿਆਰ ਕੀਤਾ ਸੀ। ਉਨ੍ਹਾਂ ਨੇ ਸਪੱਸ਼ਟ ਰੂਪ ਵਿਚ ਇਹ ਕਿਹਾ ਸੀ ਕਿ ਉਹ ਬਦਲਾ ਲਊ ਸਿਆਸਤ ਨਹੀਂ ਚਲਾਉਣਗੇ। ਆਪਣੇ ਇਸ ਭਾਸ਼ਣ ਵਿਚ ਭਾਰਤ ਸਮੇਤ ਸਾਰੇ ਗੁਆਂਢੀ ਦੇਸ਼ਾਂ ਨਾਲ ਬਿਹਤਰ ਰਿਸ਼ਤੇ ਬਣਾਉਣ ਅਤੇ ਪਾਕਿਸਤਾਨ ਨੂੰ ਆਰਥਿਕ ਮੁਸ਼ਕਿਲਾਂ ਤੋਂ ਉਭਾਰਨ ‘ਤੇ ਜ਼ੋਰ ਦਿੱਤਾ ਸੀ। ਪਰ ਸ਼ੁੱਕਰਵਾਰ ਨੂੰ ਕੌਮੀ ਅਸੈਂਬਲੀ ਵਿਚ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਇਮਰਾਨ ਖਨ ਇਕ ਵਾਰ ਫਿਰ ਚੋਣਾਵੀ ਮਿਜਾਜ਼ ਵਿਚ ਨਜ਼ਰ ਆਏ। ਉਨ੍ਹਾਂ ਨੇ ਬੜੇ ਜ਼ੋਰ-ਸ਼ੋਰ ਨਾਲ ਇਹ ਆਖਇਆ ਕਿ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਏਗਾ ਅਤੇ ਜਿਹੜੇ ਲੋਕ ਦੇਸ਼ ਦਾ ਪੈਸਾ ਲੁੱਟ ਕੇ ਵਿਦੇਸ਼ਾਂ ਵਿਚ ਲੈ ਕੇ ਗਏ ਹਨ, ਉਨ੍ਹਾਂ ਨੂੰ ਕਿਸੇ ਵੀ ਰੂਪ ਮੁਆਫ਼ ਨਹੀਂ ਕੀਤਾ ਜਾਏਗਾ। ਸ਼ਾਇਦ ਇਸ ਦਾ ਹੀ ਪ੍ਰਤੀਕਰਮ ਹੈ ਕਿ ਸਨਿਚਰਵਾਰ ਨੂੰ ਪਾਕਿਸਤਾਨ ਦੇ ਰਾਸ਼ਟਰਪਤੀ ਭਵਨ (ਅਵਾਨ-ਏ-ਸਦਰ) ਵਿਚ ਹੋਏ ਸੁਹੰ ਚੁੱਕ ਸਮਾਗਮ ਵਿਚ ਵਿਰੋਧੀ ਧਿਰ ਦਾ ਕੋਈ ਨੇਤਾ ਸ਼ਾਮਿਲ ਨਹੀਂ ਹੋਇਆ। ਇਸ ਤੋਂ ਇਹ ਗੱਲ ਹੋਰ ਸਪੱਸ਼ਟ ਹੋ ਗਈ ਹੈ ਕਿ ਆਉਣ ਵਾਲੇ ਸਮੇਂ ਵਿਚ ਇਮਰਾਨ ਖਆਨ ਦੀ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੇ ਪਹਿਲਾਂ ਹੀ ਚੋਣਾਂ ਵਿਚ ਗੜਬੜੀਆਂ ਹੋਣ ਦੇ ਗੰਭੀਰ ਦੋਸ਼ ਲਾਏ ਹਨ ਅਤੇ ਮੁਸਲਿਮ ਲੀਗ (ਨਵਾਜ਼) ਅਤੇ ਪੀਪਲਜ਼ ਪਾਰਟੀ ਦੇ ਸੀਨੀਅਰ ਆਗੂਆਂ ਨੇ ਇਹ ਵੀ ਕਿਹਾ ਹੈ ਕਿ ਫ਼ੌਜੀ ਸਥਾਪਤੀ ਅਤੇ ਨਿਆਂਪਾਲਿਕਾ ਵਲੋਂ ਚੋਣਾਂ ਵਿਚ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਦੀ ਅਸਿੱਧੇ ਢੰਗ ਨਾਲ ਮਦਦ ਕੀਤੀ ਗਈ ਹੈ। ਪਰ ਇਸ ਸਭ ਦੇ ਬਾਵਦੂਜ ਇਹ ਇਕ ਹਕੀਕਤ ਹੈ ਕਿ ਇਮਰਾਨ ਖਾਨ ਦੇਸ਼ ਦੇ ਪ੍ਰਧਾਨ ਮੰਤਰੀ ਬਣ ਗਏ ਹਨ ਅਤੇ ਉਨ੍ਹਾਂ ਦੀ ਪਾਰਟੀ ਖੈਬਰ ਪਖ਼ਤੂਨਖਵਾ ਵਿਚ ਵੀ ਦੋ-ਤਿਹਾਈ ਬਹੁਮਤ ਲੈ ਕੇ ਸਰਕਾਰ ਬਣਾਉਣ ਦੇ ਸਮਰੱਥ ਹੋ ਗਈ ਹੈ। ਦੇਸ਼ ਦੇ ਸਭ ਤੋਂ ਵੱਡੇ ਸੂਬੇ ਪੰਜਾਬ ਅਤੇ ਬਲੋਚਿਸਤਾਨ ਵਿਚ ਵੀ ਉਨ੍ਹਾਂ ਦੀ ਪਾਰਟੀ ਦੀਆਂ ਹੀ ਸਕਾਰਾਂ ਬਣਨ ਦੀਆਂ ਸੰਭਾਵਨਾਵਾਂ ਹਨ। ਭਾਵੇਂ ਕਿ ਇਸ ਲਈ ਉਨ੍ਹਾਂ ਨੂੰ ਦੂਜੀਆਂ ਪਾਰਟੀਆਂ ਦਾ ਵੀ ਸਹਿਯੋਗ ਲੈਣਾ ਪਵੇਗਾ। ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਖਾਨ ਨੇ ਦੇਸ਼ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਬੀਤੇ ਦਿਨੀ ਅਸੈਂਬਲੀ ਵਿਚ ਉਨ੍ਹਾਂ ਨੂੰ ਬਹੁਮਤ ਹਾਸਲ ਹੋ ਗਿਆ ਸੀ। ਪ੍ਰਧਾਨ ਮੰਤਰੀ
Typing Box
Time Left
10:00
Typed Word
10:00
Copyright©punjabexamportal 2018