Reference Text
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਪੰਜ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਜ਼ਿਲ੍ਹੇ ਦੇ ਕਿਲੋਰਾ ਪਿੰਡ 'ਚ ਹੋਈ ਇਸ ਮੁਠਭੇੜ ਦੌਰਾਨ ਕੁਝ ਲੋਕਾਂ ਨੇ ਸੁਰੱਖਿਆ ਬਲਾਂ 'ਤੇ ਪੱਥਰਬਾਜ਼ੀ ਵੀ ਕੀਤੀ। ਇਸ ਮਗਰੋਂ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ 'ਚ ਪੱਥਰਬਾਜ਼ੀ ਕਰਨ ਵਾਲੇ 20 ਲੋਕ ਜ਼ਖ਼ਮੀ ਹੋ ਗਏ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੇ ਜੰਮੂ ਵਿਖੇ ਸਥਿਤ ਘਰ 'ਚ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਕਰਮਚਾਰੀ ਨੇ ਗੋਲੀਆਂ ਮਾਰ ਕੇ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਕਾਰ ਰਾਹੀਂ ਸੁਰੱਖਿਆ ਘੇਰੇ ਨੂੰ ਤੋੜ ਕੇ ਮੁੱਖ ਮੰਤਰੀ ਦੇ ਘਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੁਜ਼ੱਫਰਨਗਰ ਬਾਲਿਕ ਗ੍ਰਹਿ ਮਾਮਲੇ 'ਤੇ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਜੈਹਿੰਦ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਉਨ੍ਹਾਂ ਨੇ ਬਿਹਾਰ ਦੇ ਮੁੱਖ ਮੰਤਰੀ ਕੋਲੋਂ ਪੁੱਛਿਆ ਹੈ ਕਿ ਹੁਣ ਤੱਕ ਇਸ ਮਾਮਲੇ 'ਚ ਸ਼ੈਲਟਰ ਹੋਮ (ਪਨਾਹ ਘਰ) ਦੀਆਂ ਬੱਚੀਆਂ ਦੇ ਹਿੱਤ 'ਚ ਬਿਹਾਰ ਸਰਕਾਰ ਵਲੋਂ ਕਿਹੜੇ-ਕਿਹੜੇ ਕਦਮ ਚੁੱਕੇ ਗਏ ਹਨ। ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ 'ਚ ਜੌਨਪੁਰ-ਰਾਏਬਰੇਲੀ ਹਾਈਵੇਅ 'ਤੇ ਅੱਜ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 8 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਾਰਾਣਸੀ ਦੇ ਰਹਿਣ ਵਾਲੇ ਇਹ ਸਾਰੇ ਲੋਕ ਇੱਕ ਬਲੈਰੋ ਗੱਡੀ 'ਚ ਸਵਾਰ ਹੋ ਗਏ ਇਲਾਹਾਬਾਦ ਸਥਿਤ ਕੜੇ ਮਾਨਿਕਪੁਰ ਮੰਦਰ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਦੌਰਾਨ ਜੌਨਪੁਰ-ਰਾਏਬਰੇਲੀ ਹਾਈਵੇਅ 'ਤੇ ਪਿੰਡ ਨਿਕਮਾਉਦੀਨਪੁਰ ਦੇ ਨਜ਼ਦੀਕ ਇੱਕ ਟਰੱਕ ਨੂੰ ਓਵਰਟੇਕ ਕਰਨ ਦੇ ਚੱਕਰ 'ਚ ਕਾਰ ਦੀ ਟੱਕਰ ਸੜਕ ਦੇ ਕਿਨਾਰੇ ਖੜ੍ਹੇ ਟਰਾਲੇ ਨਾਲ ਹੋ ਗਈ। ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਨੇ ਹਸਪਤਾਲ 'ਚ ਜਾ ਕੇ ਦਮ ਤੋੜਿਆ। ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਹੁਣ ਤੱਕ 5 ਅੱਤਵਾਦੀ ਮਾਰੇ ਜਾਣ ਦੀ ਖ਼ਬਰ ਹੈ। ਸ਼ੁੱਕਰਵਾਰ ਸ਼ਾਮ ਨੂੰ ਰੁਕੀ ਗੋਲੀਬਾਰੀ ਅੱਜ ਸਵੇਰੇ ਫਿਰ ਤੋਂ ਸ਼ੁਰੂ ਹੋ ਗਈ, ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਇਹ ਮੁੱਠਭੇੜ ਸ਼ੋਪੀਆਂ ਦੇ ਕਿਲੋਰਾ ਪਿੰਡ 'ਚ ਹੋ ਰਹੀ ਹੈ। ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਪੰਜ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਜ਼ਿਲ੍ਹੇ ਦੇ ਕਿਲੋਰਾ ਪਿੰਡ 'ਚ ਹੋਈ ਇਸ ਮੁਠਭੇੜ ਦੌਰਾਨ ਕੁਝ ਲੋਕਾਂ ਨੇ ਸੁਰੱਖਿਆ ਬਲਾਂ 'ਤੇ ਪੱਥਰਬਾਜ਼ੀ ਵੀ ਕੀਤੀ। ਇਸ ਮਗਰੋਂ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ 'ਚ ਪੱਥਰਬਾਜ਼ੀ ਕਰਨ ਵਾਲੇ 20 ਲੋਕ ਜ਼ਖ਼ਮੀ ਹੋ ਗਏ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੇ ਜੰਮੂ ਵਿਖੇ ਸਥਿਤ ਘਰ 'ਚ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਕਰਮਚਾਰੀ ਨੇ ਗੋਲੀਆਂ ਮਾਰ ਕੇ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਕਾਰ ਰਾਹੀਂ ਸੁਰੱਖਿਆ ਘੇਰੇ ਨੂੰ ਤੋੜ
Typing Box
Time Left
10:00
Typed Word
10:00
Copyright©punjabexamportal 2018