Reference Text
ਪੰਜ ਸਿੱਖਾਂ ਸਮੇਤ ਅੱਠ ਸ਼ਰਨਾਰਥੀਆਂ ਨੂੰ ਅਮਰੀਕਾ ਦੇ ਔਰੇਗਨ ਸੂਬੇ ਦੀ ਜੇਲ੍ਹ 'ਚੋਂ ਇਕ ਮੁਚੱਲਕੇ ਦੇ ਆਧਾਰ 'ਤੇ ਰਿਹਾਅ ਕੀਤਾ ਗਿਆ ਹੈ ਜੋ ਟਰੰਪ ਪ੍ਰਸ਼ਾਸਨ ਦੀ ਸਖ਼ਤ ਆਵਾਸ ਵਿਰੋਧੀ ਨੀਤੀ ਕਾਰਨ ਪਿਛਲੇ ਤਿੰਨ ਮਹੀਨੇ ਤੋਂ ਹਿਰਾਸਤ ਵਿੱਚ ਸਨ। ਔਰੇਗਨ ਵਿੱਚ ਮਈ ਮਹੀਨੇ ੫੨ ਭਾਰਤੀਆਂ ਨੂੰ ਹਿਰਾਸਤ ਕੇਂਦਰ ਵਿੱਚ ਭੇਜ ਦਿੱਤਾ ਗਿਆ ਸੀ ਜਿਨ੍ਹਾਂ 'ਚੋਂ ਕਈ ਸਿੱਖ ਸਨ। ਇਹ ਲੋਕ ਅਮਰੀਕਾ ਵਿੱਚ ਸ਼ਰਨ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਸ਼ੈਰੀਡਨ ਹਿਰਾਸਤ ਕੇਂਦਰ ਵਿੱਚ ਕੁੱਲ ੧੨੪ ਗ਼ੈਰਕਾਨੂੰਨੀ ਆਵਾਸੀਆਂ ਨੂੰ ਰੱਖਿਆ ਹੋਇਆ ਸੀ। ਕੱਲ੍ਹ ਰਿਹਾਅ ਕੀਤੇ ਸ਼ਰਨਾਰਥੀਆਂ ਵਿੱਚੋਂ ਪੰਜ ਭਾਰਤੀ ਨੌਜਵਾਨ ਹਨ। ਇਨ੍ਹਾਂ 'ਚੋਂ ਇਕ ੨੪ ਸਾਲਾ ਕਰਨਦੀਪ ਸਿੰਘ ਨੇ 'ਔਰੇਗਨ ਲਾਈਵ' ਨਾਲ ਗੱਲਬਾਤ ਕਰਦਿਆਂ ਕਿਹਾ ' ਸ਼ੁਰੂ ਵਿੱਚ ਤਾਂ ਮੇਰੀ ਆਸ ਹੀ ਮੁੱਕ ਗਈ ਸੀ। ਹੁਣ ਇਹ ਇਕ ਸੁਫ਼ਨੇ ਦੀ ਤਰ੍ਹਾਂ ਹੈ। ਮੈਂ ਬਹੁਤ ਖ਼ੁਸ਼ ਹਾਂ। ਤੁਸੀਂ ਸਾਰਿਆਂ ਨੇ ਸਾਡਾ ਭਰਵਾਂ ਸਾਥ ਦਿੱਤਾ ਜਿਸ ਬਦਲੇ ਤੁਹਾਡਾ ਸ਼ੁਕਰੀਆ।' ਹਿਰਾਸਤ ਵਿੱਚ ਲਏ ਬਹੁਤੇ ਭਾਰਤੀਆਂ 'ਚੋਂ ਸਿੱਖ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਸਰਜ਼ਮੀਨ 'ਤੇ ਧਾਰਮਿਕ ਤੇ ਸਿਆਸੀ ਵਿਤਕਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ੈਰੀਡਨ ਜੇਲ੍ਹ ਵਿੱਚ ਵੀ ਉਨ੍ਹਾਂ ਕਈ ਕਿਸਮ ਦੀਆਂ ਰੋਕਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਉਨ੍ਹਾਂ ਨੂੰ ਕੁਝ ਮੂਲ ਸਿੱਖ ਰਵਾਇਤਾਂ ਦਾ ਪਾਲਣ ਕਰਨ ਤੋਂ ਰੋਕਿਆ ਜਾਂਦਾ ਸੀ। ਕਰਨਦੀਪ ਸਿੰਘ ਨੇ ਕਿਹਾ ' ਮੈਂ ਜੇਲ੍ਹ ਅਧਿਕਾਰੀਆਂ ਦਾ ਕਸੂਰ ਨਹੀਂ ਗਿਣਦਾ। ਸ਼ਾਇਦ ਉਹ ਸਿੱਖ ਰਹੁ ਰੀਤਾਂ ਬਾਰੇ ਜਾਣਦੇ ਹੀ ਨਹੀਂ।' ੨੨ ਸਾਲਾ ਲਵਪ੍ਰੀਤ ਸਿੰਘ ਨੇ ਆਪਣੇ ਦੁਭਾਸ਼ੀਏ ਰਾਹੀਂ ਦੱਸਿਆ ' ਅਸੀਂ ਵਾਕਈ ਬਹੁਤ ਨਿਰਾਸ਼ ਸਾਂ। ਸਾਨੂੰ ਆਪਣੇ ਸੈੱਲਾਂ ਵਿੱਚ ਬਾਹਰ ਆਉਣ ਦੀ ਆਗਿਆ ਨਹੀਂ ਦਿੱਤੀ ਜਾਂਦੀ ਸੀ ਤੇ ਅਸੀਂ ਆਪਣੇ ਪਰਿਵਾਰਕ ਜੀਆਂ ਨਾਲ ਗੱਲ ਵੀ ਨਹੀਂ ਕਰ ਸਕਦੇ ਸਾਂ। ਜੇਲ੍ਹ ਅਧਿਕਾਰੀਆਂ ਨੂੰ ਵੀ ਸਾਡੇ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਸੀ ਸਾਡੇ ਪਰਿਵਾਰ ਕਿਵੇਂ ਮਦਦ ਕਰ ਸਕਦੇ ਸਨ ਜਦੋਂ ਉਨ੍ਹਾਂ ਨੂੰ ਸਾਡੇ ਇੱਥੇ ਹੋਣ ਦੀ ਖ਼ਬਰ ਸਾਰ ਹੀ ਨਹੀਂ ਸੀ।' ਇਨੋਵੇਸ਼ਨ ਲਾਅ ਲੈਬ ਨਾਲ ਜੁੜੇ ਬੇਜਾਰੈਨੋ ਮੁਇਰਹੈੱਡ ਨੇ ਦੱਸਿਆ ਕਿ ਸ਼ੈਰੀਡਨ ਜੇਲ੍ਹ 'ਚੋਂ ਕੱਲ੍ਹ ਅੱਠ ਸ਼ਰਨਾਰਥੀ ਛੱਡੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਸ਼ਰਨਾਰਥੀ ਰਿਹਾਅ ਹੋ ਸਕਦੇ ਹਨ। ਅਮਰੀਕਾ ਦੇ ਨਿਊ ਜਰਸੀ ਸੂਬੇ ਵਿੱਚ ਪਿਛਲੇ ਹਫ਼ਤੇ ਇਕ ਸਿੱਖ ਸਟੋਰ ਮਾਲਕ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ੫੫ ਸਾਲਾ ਤਰਲੋਕ ਸਿੰਘ ਦੀ ਲਾਸ਼ ਲੰਘੀ ੧੬ ਅਗਸਤ ਨੂੰ ਉਸ ਦੇ ਚਚੇਰੇ ਭਰਾ ਨੇ ਸਟੋਰ ਵਿੱਚ ਪਈ ਦੇਖੀ ਸੀ ਤੇ ਉਸ ਦੀ ਛਾਤੀ 'ਤੇ ਚਾਕੂ ਦੇ ਵਾਰ ਦਾ ਨਿਸ਼ਾਨ ਸੀ। ਤਿੰਨ ਕੁ ਹਫ਼ਤਿਆਂ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਇਹ ਤੀਜੀ ਘਟਨਾ ਸੀ। ਅਸੈਕਸ ਕਾਉੂਂਟੀ ਦੇ ਕਾਇਮ ਮੁਕਾਮ ਇਸਤਗਾਸਾਕਾਰ ਰਾਬਰਟ ਲੌਰੀਨੋ ਨੇ ਦੱਸਿਆ ਕਿ ਤਰਲੋਕ ਸਿੰਘ ਦੇ ਕਤਲ ਦੇ ਦੋਸ਼ ਹੇਠ ਨੇਵਾਰਕ ਵਾਸੀ ੫੫ ਸਾਲਾ ਰਾਬਰਟੋ ਉਬੀਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਬੀਰਾ ਸਟੋਰ ਵਿੱਚ ਛੋਟੇ ਮੋਟੇ ਕੰਮ ਕਰਦਾ ਸੀ ਪਰ ਕਤਲ ਦੇ ਮੰਤਵ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ। ਦੱਸਿਆ ਜਾਂਦਾ ਹੈ ਕਿ ਤਰਲੋਕ ਸਿੰਘ ਬਹੁਤ ਹੀ ਦਿਆਲੂ ਇਨਸਾਨ ਸਨ ਅਤੇ ਪਿੱਛੇ ਪਰਿਵਾਰ ਵਿੱਚ
Typing Box
Time Left
10:00
Typed Word
10:00
Copyright©punjabexamportal 2018