Reference Text
ਸਵਾਮੀ ਵਿਵੇਕਾਨੰਦ (੧੨ ਜਨਵਰੀ ੧੮੬੩ - ੪ ਜੁਲਾਈ ੧੯੦੨), ਜਨਮ ਸਮੇਂ ਨਰੇਂਦਰ ਨਾਥ ਦੱਤ ਭਾਰਤੀ ਹਿੰਦੂ ਸੰਨਿਆਸੀ ਸੀ ਅਤੇ ੧੯ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ ੧੯ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ। ਵਿਵੇਕਾਨੰਦ ਦਾ ਜਨਮ ਕੋਲਕਾਤਾ (ਪੱਛਮੀ ਬੰਗਾਲ) ਵਿਖੇ ਨੂੰ 'ਦੱਤ' ਗੋਤਰ ਦੇ ਕਾਇਸਥ ਪਰਿਵਾਰ ਵਿੱਚ ੧੨ ਜਨਵਰੀ ੧੮੬੩ ਨੂੰ ਹੋਇਆ ਸੀ। ਬੰਗਾਲੀ ਕੈਲੰਡਰ ਅਨੁਸਾਰ ਉਸ ਦਿਨ 'ਮਾਘੀ' (ਮਕਰ ਸੰਕ੍ਰਾਂਤੀ) ਦਾ ਤਿਉਹਾਰ ਸੀ। ਉਨ੍ਹਾਂ ਦੇ ਪਿਤਾ ਸ਼੍ਰੀ ਵਿਸ਼ਵਨਾਥ ਦੱਤ ਅਤੇ ਮਾਤਾ ਸ਼੍ਰੀਮਤੀ ਭੁਵਨੇਸ਼ਵਰੀ ਦੇਵੀ ਨੇ ਆਪਣੇ ਪੁੱਤਰ ਦਾ ਨਾਂ ਨਰੇਂਦਰ ਨਾਥ ਦੱਤ ਧਰਿਆ ਸੀ। ਉਨ੍ਹਾਂ ਦੇ ਪਿਤਾ ਉਥੇ ਹਾਈਕੋਰਟ ਵਿਖੇ ਸਰਕਾਰੀ ਵਕੀਲ ਸਨ। ਨਰੇਂਦ੍ਰ ਜੀ ਨੂੰ ਅਧਿਆਤਮਕ ਰੁਝਾਨ ਪਿਤਾ-ਪੁਰਖੀ ਦਾਤ ਸੀ। ਉਨ੍ਹਾਂ ਦੇ ਦਾਦਾ ਸ਼੍ਰੀ ਦੁਰਗਾ ਚਰਨ ਦੱਤ ੨੫ ਵਰ੍ਹਿਆਂ ਦੀ ਉਮਰ ਹੋਣ 'ਤੇ ਘਰ-ਬਾਰ ਛੱਡ ਕੇ ਸੰਨਿਆਸੀ ਬਣ ਗਏ ਸਨ। ਪੇਸ਼ੇ ਤੋਂ ਵਕੀਲ ਹੋਣ ਦੇ ਬਾਵਜੂਦ ਨਰੇਂਦ੍ਰ ਦੇ ਪਿਤਾ ਸ਼੍ਰੀ ਵਿਸ਼ਵਨਾਥ ਦੱਤ ਧਾਰਮਿਕ ਅਤੇ ਸਮਾਜਿਕ ਮਾਮਲਿਆਂ ਵਿੱਚ ਉਦਾਰ ਭਾਵਨਾਵਾਂ ਰੱਖਦੇ ਸਨ। ਆਤਮ-ਸੰਜਮ ਦੀ ਸਿੱਖਿਆ ਉਨ੍ਹਾਂ ਨੂੰ ਆਪਣੀ ਮਾਤਾ ਭੁਵਨੇਸ਼ਵਰੀ ਦੇਵੀ ਜੀ ਤੋਂ ਪ੍ਰਾਪਤ ਹੋਈ ਸੀ। ਕਾਲਜ ਦੀ ਪੜ੍ਹਾਈ ਵੇਲੇ ਉਨ੍ਹਾਂ ਨੇ ਪੱਛਮੀ ਤਰਕ ਸ਼ਾਸਤਰ ਅਤੇ ਦਰਸ਼ਨ ਅਤੇ ਯੂਰਪ ਦਾ ਇਤਿਹਾਸ ਵਿਸ਼ੇ ਲਏ ਸਨ। ਮਾਤਾ-ਪਿਤਾ ਵਾਂਗ ਉਨ੍ਹਾਂ ਦੀ ਰੁਚੀ ਵੇਦਾਂ, ਉਪਨਿਸ਼ਦਾਂ, ਸ਼੍ਰੀਮਦ ਭਗਵਤ ਗੀਤਾ, ਵਾਲਮੀਕਿ ਰਾਮਾਇਣ ਅਤੇ ਪੁਰਾਣਾਂ ਵਿੱਚ ਸੀ। ਉਹ ਅਜਿਹੀਆਂ ਪੁਸਤਕਾਂ ਆਪਣੇ ਕਾਲਜ ਦੀ ਲਾਇਬ੍ਰੇਰੀ ਤੋਂ ਘਰ ਲਿਆ ਕੇ ਪੜ੍ਹਿਆ ਕਰਦੇ ਸਨ। ਕੋਸੀਪੁਰ ਆਸ਼ਰਮ ਵਿਖੇ ਨਰੇਂਦਰ ਜੀ ਨੇ ਸਵਾਮੀ ਰਾਮ ਕ੍ਰਿਸ਼ਨ ਜੀ ਤੋਂ 'ਨਿਰਵਿਕਲਪ ਸਮਾਧੀ' ਦਾ ਅਨੁਭਵ ਕੁਝ ਦਿਨਾਂ ਤਕ ਕੀਤਾ ਅਤੇ ਉਸ ਕਾਰਨ ਉਨ੍ਹਾਂ ਨੇ ਸਵਾਮੀ ਜੀ ਵਾਂਗ ਸੰਨਿਆਸੀ ਬਣਨ ਦਾ ਨਿਸ਼ਚਾ ਕਰ ਲਿਆ। ਸੰਨ ੧੮੮੫ ਵਿੱਚ ਸਵਾਮੀ ਰਾਮ ਕ੍ਰਿਸ਼ਨ ਜੀ ਨੂੰ 'ਗਲੇ ਦਾ ਨਾਸੂਰ' ਦਾ ਰੋਗ ਹੋ ਗਿਆ। ਉਨ੍ਹੀਂ ਦਿਨੀਂ ਕੁਝ ਹੋਰ ਭਗਤਾਂ ਸਮੇਤ ਨਰੇਂਦਰ ਜੀ ਨੇ ਵੀ ਸਵਾਮੀ ਜੀ ਤੋਂ ਦੀਖਿਆ ਲੈ ਕੇ ਸੰਨਿਆਸੀਆਂ ਵਾਲੇ ਭਗਵੇਂ ਕੱਪੜੇ ਧਾਰਨ ਕਰ ਲਏ। ੧੬ ਅਗਸਤ ੧੮੮੬ ਨੂੰ ਆਪਣੇ ਅਕਾਲ ਚਲਾਣੇ ਤੋਂ ਕੁਝ ਸਮੇਂ ਪਹਿਲਾਂ ਉਨ੍ਹਾਂ ਨੇ ਨਰੇਂਦਰ ਜੀ ਨੂੰ 'ਵਿਵੇਕਾਨੰਦ' ਸੱਦਿਆ ਅਤੇ ਆਖਿਆ ਪੁੱਤਰ! ਹੁਣ ਤੂੰ ਮੇਰੇ ਭਗਤ ਸੰਨਿਆਸੀਆਂ ਦਾ ਧਿਆਨ ਰੱਖੀਂ। ਇਵੇਂ ਹੀ ਹੋਰ ਸੰਨਿਆਸੀਆਂ ਨੂੰ ਸਮਝਾਇਆ ਕਿ ਮੇਰੇ ਸੁਰਗ ਸਿਧਾਰਨ ਤੋਂ ਬਾਅਦ ਉਹ 'ਵਿਵੇਕਾਨੰਦ' ਨੂੰ ਹੀ ਗੁਰੂ ਵਾਂਗ ਆਦਰ-ਸਨਮਾਨ ਦੇਣ। ਸਵਾਮੀ ਵਿਵੇਕਾਨੰਦ (੧੨ ਜਨਵਰੀ ੧੮੬੩ - ੪ ਜੁਲਾਈ ੧੯੦੨), ਜਨਮ ਸਮੇਂ ਨਰੇਂਦਰ ਨਾਥ ਦੱਤ ਭਾਰਤੀ ਹਿੰਦੂ ਸੰਨਿਆਸੀ ਸੀ ਅਤੇ ੧੯ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ ੧੯ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ। ਵਿਵੇਕਾਨੰਦ ਦਾ ਜਨਮ ਕੋਲਕਾਤਾ (ਪੱਛਮੀ ਬੰਗਾਲ) ਵਿਖੇ ਨੂੰ 'ਦੱਤ' ਗੋਤਰ ਦੇ ਕਾਇਸਥ ਪਰਿਵਾਰ ਵਿੱਚ ੧੨ ਜਨਵਰੀ ੧੮੬੩ ਨੂੰ ਹੋਇਆ ਸੀ।
Typing Box
Time Left
10:00
Typed Word
10:00
Copyright©punjabexamportal 2018