Punjabi Typing
Paragraph
ਲੋਹੜੀ ਉੱਤਰੀ ਭਾਰਤ ਦਾ ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ਲੋਹੜੀ ਪੰਜਾਬ ਵਿੱਚ ਪ੍ਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ। ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਦੀ ਕਹਾਣੀ ਨਾਲ ਵੀ ਜੁੜਿਆ ਹੋਇਆ ਹੈ। ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਡਾਕੂ ਸੀ ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ ਇਸ ਕਰ ਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਇੱਕ ਲੜਕੀ ਤੋਂ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦ ਦੁੱਲਾ-ਭੱਟੀ ਨੇ ਉਸ ਲੜਕੀ ਦਾ ਵਿਆਹ ਕੀਤਾ ਤਾਂ ਉਸ ਨੇ ਉਸ ਦੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਤੇ ਸ਼ੱਕਰ ਪਾ ਦਿੱਤੀ ਸੀ। ਇੱਕ ਹੋਰ ਦੰਤ-ਕਥਾ ਅਨੁਸਾਰ: ਸੁੰਦਰੀ-ਮੁੰਦਰੀ ਇੱਕ ਗਰੀਬ ਬ੍ਾਹਮਣ ਦੀਆਂ ਮੰਗੀਆਂ ਹੋਈਆਂ ਧੀਆਂ ਸਨ ਪਰ ਗਰੀਬੀ ਕਾਰਨ ਵਿਆਹ ਵਿੱਚ
Typing Editor Typed Word :