Punjabi Typing Paragraph
ਅਸੀਂ ਦੇਖਿਆ ਹੈ ਕਿ ਦੇਸ ਦੀ ਗੰਭੀਰ ਸਥਿਤੀ ਅਤੇ ਸੱਤਾਪੱਖੀਆਂ ਦੇ ਹਿੰਸਾ ਨਾਲ ਜੁੜੇ ਹੋਣ ਦੀਆਂ ਘਟਨਾਵਾਂ ਸੰਬੰਧੀ ਤੁਸੀਂ ਲੰਮੀ ਚੁੱਪ ਵੱਟ ਰੱਖੀ ਹੈ।' ਇਸ ਪੱਤਰ ਉੱਤੇ ਨਿਊ ਯਾਰਕ ਵਿਸ਼ਵ ਵਿਦਿਆਲਿਆ, ਬਰਾਊਨ ਵਿਸ਼ਵ ਵਿਦਿਆਲਿਆ, ਹਾਵਰਡ ਵਿਸ਼ਵ ਵਿਦਿਆਲਿਆ ਤੇ ਕੋਲੰਬੀਆ ਵਿਸ਼ਵ ਵਿਦਿਆਲਿਆ ਸਮੇਤ ਵੱਖ-ਵੱਖ ਆਈ ਆਈ ਟੀ ਸੰਸਥਾਨਾਂ ਦੇ ਪ੍ਰੋਫ਼ੈਸਰਾਂ ਤੇ ਵਿਦਵਾਨਾਂ ਨੇ ਦਸਤਖ਼ਤ ਕੀਤੇ ਹਨ। ਇਸ ਤੋਂ ਪਹਿਲਾਂ ਦੇਸ ਦੇ ੪੯ ਰਿਟਾਇਰ ਅਫ਼ਸਰਾਂ ਨੇ ਵੀ ਪ੍ਰਧਾਨ ਮੰਤਰੀ ਨੂੰ ਇੱਕ ਖਤ ਲਿਖਿਆ ਸੀ। ਇਸ ਖਤ ਵਿੱਚ ਲਿਖਿਆ ਗਿਆ ਸੀ, 'ਕਠੂਆ ਤੇ ਉਨਾਵ ਦੀਆਂ ਦਰਦਨਾਕ ਘਟਨਾਵਾਂ ਦੱਸਦੀਆਂ ਹਨ ਕਿ ਸਰਕਾਰ ਆਪਣੀਆਂ ਬਹੁਤ ਹੀ ਮੁੱਖ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਹੋਈ ਹੈ। ਇਹ ਸਾਡਾ ਸਭ ਤੋਂ ਕਾਲਾ ਦੌਰ ਹੈ ਅਤੇ ਇਸ ਨਾਲ ਨਿਪਟਣ ਵਿੱਚ ਸਰਕਾਰ ਅਤੇ ਰਾਜਨੀਤਕ ਪਾਰਟੀਆਂ ਦੀ ਕੋਸ਼ਿਸ਼ ਬਹੁਤ ਹੀ ਘੱਟ ਤੇ ਪੇਤਲੀ ਹੈ।' ਪੱਤਰ ਵਿੱਚ ਅੱਗੇ ਲਿਖਿਆ ਗਿਆ ਸੀ, 'ਨਾਗਰਿਕ ਸੇਵਾਵਾਂ ਨਾਲ ਜੁੜੇ ਸਾਡੇ ਨੌਜਵਾਨ ਅਫ਼ਸਰ ਵੀ ਜਾਪਦਾ ਹੈ ਕਿ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਨਾਕਾਮ ਰਹੇ ਹਨ।' ਇਸ ਪੱਤਰ ਰਾਹੀਂ ਮੰਗ ਕੀਤੀ ਗਈ ਸੀ ਕਿ ਪ੍ਰਧਾਨ ਮੰਤਰੀ ਕਠੂਆ ਤੇ ਉਨਾਵ ਪੀੜਤਾਂ ਦੇ ਪਰਵਾਰਾਂ ਤੋਂ ਮਾਫ਼ੀ ਮੰਗਣ ਅਤੇ ਇਹਨਾਂ ਕੇਸਾਂ ਦੀ ਫ਼ਾਸਟ ਟਰੈਕ ਜਾਂਚ ਕਰਾਈ ਜਾਏ। ਜਦੋਂ ਦੇਸ ਤੇ ਦੁਨੀਆ ਭਰ ਵਿੱਚ ਬਲਾਤਕਾਰਾਂ ਦੇ ਇਹਨਾਂ ਕੇਸਾਂ ਵਿਰੁੱਧ ਗੁੱਸੇ ਦਾ ਆਲਮ ਹੈ, ਉਸ ਸਮੇਂ ਭਾਜਪਾ ਦੀ ਰਖੈਲ ਬਣ ਚੁੱਕਾ ਮੀਡੀਆ ਦਾ ਇੱਕ ਹਿੱਸਾ ਬੇਸਿਰ-ਪੈਰ ਦੀਆਂ ਮਨਘੜਤ ਖ਼ਬਰਾਂ ਲਾ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਵਿੱਚ ਲੱਗਾ ਹੋਇਆ ਹੈ। ਬੀਤੀ ੨੦ ਤਰੀਕ ਨੂੰ ਇੱਕ ਵੱਡੇ ਮੀਡੀਆ ਹਾਊਸ ਨੇ ਆਪਣੇ ਅਖ਼ਬਾਰ ਦੇ ਮੁੱਖ ਪੰਨੇ ਉੱਤੇ ਇੱਕ ਖ਼ਬਰ ਛਾਪੀ, ਜਿਸ ਦਾ ਸਿਰਲੇਖ ਸੀ, 'ਕਠੂਆ ਮੇਂ ਬੱਚੀ ਸੇ ਨਹੀਂ ਹੂਆ ਥਾ ਦੁਸ਼ਕਰਮ, ਸਵਾਲਾਂ ਦੇ ਘੇਰੇ ਵਿੱਚ ਚਾਰਜਸ਼ੀਟ'। ਇਸ ਖ਼ਬਰ ਨੂੰ ਪੱਤਰਕਾਰੀ ਦੇ ਇਤਿਹਾਸ ਵਿੱਚ ਸਭ ਤੋਂ ਸ਼ਰਮਨਾਕ ਖ਼ਬਰਾਂ ਵਿੱਚ ਇੱਕ ਨੰਬਰ ਉੱਤੇ ਰੱਖਿਆ ਜਾ ਸਕਦਾ ਹੈ। ਇਹ ਖ਼ਬਰ ਸੌ ਫ਼ੀਸਦੀ ਫ਼ਰਜ਼ੀ ਸੀ। ਇਸ ਖ਼ਬਰ ਤੋਂ ਬਾਅਦ ਜੰਮੂ-ਕਸ਼ਮੀਰ ਪੁਲਸ ਨੇ ਆਪਣਾ ਪੱਖ ਪੇਸ਼ ਕਰ ਕੇ ਸਪੱਸ਼ਟ ਕਿਹਾ ਕਿ ਇਹ ਖ਼ਬਰ ਬਿਲਕੁੱਲ ਝੂਠੀ ਹੈ। ਇਸ ਸੰਬੰਧੀ
Typing Editor Typed Word :
Note: Minimum 276 words are required to enable this repeat button.