Punjabi Typing
Paragraph
ਪੀ.ਐੱਸ.ਪੀ.ਸੀ. ਐਲ ਵੱਲੋਂ ਆਪਣੇ ਬਿਜਲੀ ਖਪਤਕਾਰਾਂ ਨੂੰ ਬਿੱਲਾਂ ਦੀ ਅਦਾਇਗੀ ਡਿਜੀਟਲ ਤਰੀਕਿਆਂ ਨਾਲ ਕਰਨ ਲਈ ਇਕ ਮਹੱਤਵਪੂਰਨ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਪਾਵਰਕਾਮ ਦੇ ਚੇਅਰਮੈਨ ਇੰਜੀ. ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਅਧੀਨ ਪੰਜਾਬ ਦੇ ਸਾਰੇ ਬਿਜਲੀ ਖਪਤਕਾਰਾਂ ਨੂੰ ਡਿਜੀਟਲ ਪ੍ਰਣਾਲੀਆਂ ਸਬੰਧੀ ਜਾਣਕਾਰੀ ਲਈ ਰੰਗਦਾਰ ਹੈਂਡ ਬਿੱਲ ਖਪਤਕਾਰਾਂ ਨੂੰ ਬਿਜਲੀ ਬਿੱਲ ਨਾਲ ਭੇਜਿਆ ਜਾਵੇਗਾ। ਇਸ ਵਿਚ ਡਿਜੀਟਲ ਤਰੀਕੇ ਨਾਲ ਬਿਜਲੀ ਬਿੱਲਾਂ ਦੀ ਅਦਾਇਗੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਪੰਜਾਬ ਦੇ ਸਾਰੇ ਬਿਜਲੀ ਖਪਤਕਾਰਾਂ ਨੂੰ ਡਿਜੀਟਲ ਤਰੀਕਿਆਂ ਨੂੰ ਅਪਣਾ ਕੇ ਬਿਜਲੀ ਬਿੱਲਾਂ ਦੀ ਅਦਾਇਗੀ ਕਰਨ ਲਈ ਅਪੀਲ ਕੀਤੀ ਹੈ, ਜਿਸ ਨਾਲ ਖਪਤਕਾਰ ਆਪਣਾ ਵਡਮੁੱਲਾ ਸਮਾਂ ਬਚਾਅ ਸਕਦੇ ਹਨ। ਕਾਰਪੋਰੇਸ਼ਨ ਦੀਆਂ ਪ੍ਰਾਪਤੀਆਂ ਸਬੰਧੀ ਚਾਨਣਾ ਪਾਉਂਦਿਆਂ ਇੰਜੀ. ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਪੀ. ਐੱਸ. ਪੀ. ਸੀ. ਐੱਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਮੰਤਰੀ ਵੱਲੋਂ ਸਮੇਂ-ਸਮੇਂ ’ਤੇ ਦਿੱਤੇ ਜਾਂਦੇ ਨਿਰਦੇਸਾਂ ਅਨੁਸਾਰ ਪੀ. ਐੱਸ. ਪੀ. ਸੀ ਐੱਲ. ਦੇ ਖਪਤਕਾਰਾਂ ਦੀ ਭਲਾਈ ਲਈ ਤਰ੍ਹਾਂ-ਤਰ੍ਹਾਂ ਦੀਆਂ ਖਪਤਕਾਰ-ਪੱਖੀ ਸਕੀਮਾਂ ਯੋਜਨਾਵਾਂ ਅਤੇ ਸਹੂਲਤਾਂ ਨੂੰ ਲਾਗੂ ਕਰਨ ਵਿਚ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਪੰਜਾਬ ਦੇ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਕਰ ਰਿਹਾ ਹੈ। ਝੋਨੇ ਦੇ ਮੌਸਮ ਦੌਰਾਨ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਾਲ ਬਾਰਿਸ਼ ਦੀ ਘੱਟ ਆਮਦ ਹੋਣ ਕਾਰਨ ਡੈਮਾਂ ਦੀਆਂ ਝੀਲਾਂ ਵਿਚ ਪਾਣੀ ਦਾ ਪੱਧਰ ਘੱਟ ਹੋਣ ਕਾਰਨ 400 ਮੈਗਾਵਾਟ ਘੱਟ ਹਾਈਡਰੋ ਬਿਜਲੀ ਉਤਪਾਦਨ ਹੋਣ ਦੇ ਬਾਵਜੂਦ ਵੀ ਖੇਤੀਬਾੜੀ ਖਪਤਕਾਰਾਂ ਅਤੇ ਬਾਕੀ ਸ਼੍ਰੇਣੀ ਦੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਵਾਈ ਜਾ ਰਹੀ ਹੈ। ਇਸ ਦੌਰਾਨ ਪਾਵਰਕਾਮ ’ਚ ਕੰਮ ਕਰਦੇ ਚੰਗੀ ਕਾਰਗੁਜ਼ਾਰੀ ਲਈ ਅਫਸਰਾਂ ਅਤੇ ਕਰਮਚਾਰੀਆਂ ਨੂੰ ਕਾਰਪੋਰੇਸ਼ਨ ਮੈਨੇਜ਼ਮੈਂਟ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਪਾਵਰਕਾਮ ਦੇ ਕਲਾਕਾਰਾਂ ਇੰਜੀ. ਸੁਖਵਿੰਦਰ ਸਿੰਘ ਭੰਮਰਾ, ਮੁਹੰਮਦ ਸਲੀਮ, ਲਖਵਿੰਦਰ ਕੈਨੇਡੀ ਨੇ ਦੇਸ਼ ਭਗਤੀ ਦੇ ਗੀਤ ਗਾਏ। ਇਸ ਤੋਂ ਇਲਾਵਾ ਗੈਸਟ ਆਰਟਿਸਟ ਰਜਨੀ ਸਾਗਰ ਨੇ ਵੀ ਗੀਤਾਂ ਰਾਹੀਂ ਆਪਣੇ ਕਲਾ ਦਾ ਪ੍ਰਦਰਸ਼ਨ
Typing Editor Typed Word :