Punjabi Typing
Paragraph
ਬੁਢਲਾਡਾ ਸ਼ਹਿਰ ਦੀ ਤਰਸਯੋਗ ਹਾਲਤ ਦੇ ਸੁਧਾਰ ਲਈ ਨਗਰ ਸੁਧਾਰ ਸਭਾ ਦੇ ਬੈਨਰ ਹੇਠ ਇਕੱਠੀਆਂ ਹੋਈਆਂ ਸ਼ਹਿਰ ਦੀਆਂ ਸਾਰੀਆਂ ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਰੇਲਵੇ ਰੋਡ ਸਥਿਤ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਸੀ, ਜੋ ਅੱਜ ਤੀਜੇ ਦਿਨ ਬਾਅਦ ਐੱਸ.ਡੀ.ਐੱਮ. ਬੁਢਲਾਡਾ ਹਰਜੀਤ ਸਿੰਘ ਸੰਧੂ ਦੇ ਭਰੋਸੇ 'ਤੇ ਖਤਮ ਕਰ ਦਿੱਤਾ ਗਿਆ ਹੈ। ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆ ਨੇ ਆਪਣੇ ਸੰਬੋਧਨ 'ਚ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਜੰਮ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਕ ਪਾਸੇ ਸ਼ਹਿਰ ਵਾਸੀ ਮੁੱਢਲੀਆਂ ਸਹੂਲਤਾ ਤੋਂ ਵਾਂਝੇ ਹਨ ਤੇ ਦੂਜੇ ਪਾਸੇ ਪ੍ਰਸ਼ਾਸਨ ਮੌਜੂਦਾ ਨਗਰ ਕੌਂਸਲ ਪ੍ਰਧਾਨ ਦੀ ਪ੍ਰਧਾਨਗੀ ਬਚਾਉਣ ਲਈ ਖਾਤਿਆ ਦੀ ਹਮਾਇਤ ਕਰ ਰਹੀ ਹੈ। ਨਗਰ ਕੌਂਸਲ ਦਫ਼ਤਰ 'ਚ ਬੇਭਰੋਸਗੀ ਮੱਤੇ ਸਬੰਧੀ ਬੁਲਾਈ ਗਈ ਮੀਟਿੰਗ ਨੂੰ ਦੇਖਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਦੁਪਹਿਰ ਦੇ ਸਮੇਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਕ ਮਹਿਲਾ ਕੌਂਸਲਰ ਦੇ ਪੁੱਤਰ ਵੱਲੋਂ ਦਿੱਤੀ ਗਈ ਦਰਖਾਸਤ ਦੇ ਆਧਾਰ 'ਤੇ ਨਗਰ ਸੁਧਾਰ ਸਭਾ ਦੇ ਮੈਂਬਰਾਂ ਨੂੰ ਪ੍ਰੇਸ਼ਾਨ ਕਰਨ ਯੋਜਨਾ ਕੀਤੀ ਜਾ ਰਹੀ ਹੈ। ਬੁਲਾਰਿਆ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਿਕਾਸ ਕਾਰਜ ਸ਼ੱਕ ਦੇ ਘੇਰੇ 'ਚ ਹਨ, ਜਿਨ੍ਹਾਂ ਦੀ ਉਨ੍ਹਾਂ ਨੇ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਉਂਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਬਰਸਾਤੀ ਪਾਣੀ ਦੇ ਨਿਕਾਸੀ ਦੀ ਸਮੱਸਿਆ ਅਤੇ ਸੀਵਰੇਜ ਵਿਵਸਥਾ ਦੀ ਸਮੱਸਿਆ ਨੇ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ, ਜਿਸ ਦਾ ਹੱਲ ਨਾ ਹੋਣ 'ਤੇ ਲੋਕਾਂ ਵਲੋਂ ਧਰਨਾ ਲਾਇਆ ਗਿਆ ਸੀ। ਬੇਭਰੋਸਗੀ ਮੱਤੇ ਸਬੰਧੀ ਐੱਸ.ਡੀ.ਐੱਮ. ਬੁਢਲਾਡਾ ਹਰਜੀਤ ਸਿੰਘ ਸੰਧੂ ਦੀ ਦੇਖ-ਰੇਖ ਹੇਠ ਰੱਖੀ ਗਈ ਮੀਟਿੰਗ ਕੋਰਮ ਪੂਰਾ ਨਾ ਹੋਣ ਕਾਰਨ ਮੁਲਤਵੀ ਕਰਕੇ ੨੯ ਅਗਸਤ ਦੀ ਰੱਖ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਤਰਫ਼ ਕੌਂਸਲਰ ਰੀਤੂ ਚਾਵਲਾ ਦੇ ਬੇਟੇ ਵੱਲੋਂ ਨਗਰ ਸੁਧਾਰ ਸਭਾ ਦੇ ਮੈਂਬਰਾਂ ਖਿਲਾਫ਼ ਦਿੱਤੀ ਗਈ ਦਰਖਾਸਤ ਦੇ ਸਬੰਧ 'ਚ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਮੋਗਾ ਡਿਪੂ ਦੀ ਬੱਸ ਜੋ ਦਿੱਲੀ ਤੋਂ ਵਾਪਸ ਆ ਰਹੀ
Typing Editor Typed Word :