Punjabi Typing
Paragraph
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿੱਖ ਕੇ ਕਰਤਾਰਪੁਰ ਸਾਹਿਬ ਵਾਲਾ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ੨੦੧੯ 'ਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਇਸ ਬਾਬਤ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਸਿੱਖ ਸੰਗਤ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵੀ ਕਿਹਾ ਸੀ ਕਿ ਪਾਕਿ ਫੌਜ ਮੁਖੀ ਨੇ ਵੀ ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ 'ਤੇ ਵਿਚਾਰ ਕਰਨ ਦੀ ਗੱਲ ਆਖੀ ਸੀ। ਦੇਸ਼ ਭਰ 'ਚ ਈਦ ਉਲ ਜੁਹਾ ਬਕਰੀਦ ਦਾ ਪਵਿੱਤਰ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਮੁਸਲਿਮ ਭਾਈਚਾਰੇ ਵਲੋਂ ਮਸਜਿਦਾਂ 'ਚ ਨਮਾਜ ਅਦਾ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ 'ਚ ਗੁਲਾਬ ਦੇਵੀ ਰੋਡ 'ਤੇ ਸਥਿਤ ਮਸਜਿਦ 'ਚ ਮੁਸਲਮਾਨ ਭਾਈਚਾਰੇ ਵਲੋਂ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ ਗਈ। ਇਸ ਮੌਕੇ ਹਿੰਦੂ ਤੇ ਸਿੱਖ ਭਾਈਚਾਰੇ ਵਲੋਂ ਵੀ ਮੁਸਲਿਮ ਭਾਈਚਾਰੇ ਨੂੰ ਬਕਰੀਦ ਦੀ ਮੁਬਾਰਕਬਾਦ ਦਿੱਤੀ ਗਈ ਤੇ ਦੇਸ਼ 'ਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਏ ਰੱਖਣ ਦਾ ਪ੍ਰਣ ਵੀ ਲਿਆ ਗਿਆ। ਜਾਣਕਾਰੀ ਮੁਤਾਬਕ ਇਸ ਤਰ੍ਹਾਂ ਈਦ ਦਾ ਤਿਉਹਾਰ ਮੁਕਤਸਰ, ਪਟਿਆਲਾ, ਦੀਨਾਨਗਰ, ਕਾਦੀਆਂ (ਗੁਰਦਾਸਪੁਰ), ਬਠਿੰਡਾ, ਮੋਗਾ ਆਦਿ ਦੀਆਂ ਮਸਜਿਦਾਂ 'ਚ ਵੀ ਬਕਰੀਦ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਈਦ-ਉਲ-ਜੁਹਾ ਮੌਕੇ ਭਾਰਤ-ਪਾਕਿ ਸਰਹੱਦ ਦੀ ਸਾਦਕੀ ਚੌਕੀ 'ਤੇ ਕੁਝ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਇਸ ਮੌਕੇ ਭਾਰਤ-ਪਾਕਿ ਸੈਨਿਕਾਂ ਨੇ ਇਕ ਦੂਜੇ ਨੂੰ ਮਿਠਾਈਆਂ ਵੰਡ ਕੇ ਬਕਰੀਦ ਦੇ ਪਵਿੱਤਰ ਦਿਹਾੜੇ 'ਤੇ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਬੀ. ਐੱਸ. ਐੱਫ ਦੇ ਕਮਾਂਡੇਟ ਰਤਨ ਬਗੜਿਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਹੋਵੇ ਜਾਂ ਈਦ ਦਾ, ਦੋਵੇਂ ਦੇਸ਼ਾਂ ਵਲੋਂ ਤਿਉਹਾਰਾਂ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਮਿਠਾਈਆਂ ਵੰਡੀਆਂ ਜਾਂਦੀਆਂ ਹਨ। ਦੱਸਣਯੋਗ ਹੈ ਕਿ ਇਸ ਮੌਕੇ ਪਾਕਿਸਤਾਨ ਦੇ ਵਿੰਗ ਕਮਾਂਡਰ ਖੁਰੱਮ ਹੁਸੈਨ
Typing Editor Typed Word :