Punjabi Typing
Paragraph
ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਪੁਲਸ ਕਮਿਸ਼ਨਰ ਪ੍ਰਵੀਨ ਸਿਨਹਾ ਅਤੇ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ 'ਚ ਜਲੰਧਰ ਵਿੱਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਮੈਰਾਥਨ ਕੱਢੀ ਗਈ। ਇਸ ਮੈਰਾਥਨ 'ਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਸਮੇਤ ਲੜਕੀਆਂ ਨੇ ਵੀ ਹਿੱਸਾ ਲਿਆ ਅਤੇ ਨਸ਼ਾ ਨਾ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੈਰਾਥਨ 'ਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨਾਲ ਪੁਲਸ ਕਮਿਸ਼ਨਰ ਪ੍ਰਵੀਨ ਸਿਨਹਾ ਅਤੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਵੀ ਦੌੜੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਉਹ ਪੁਲਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਬਾਰੇ ਪੁਲਸ ਨੂੰ ਸੂਚਿਤ ਕੀਤਾ ਜਾਵੇ ਅਤੇ ਜੇਕਰ ਕੋਈ ਨਸ਼ਾ ਕਰ ਰਿਹਾ ਹੈ ਤਾਂ ਉਸ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ ਜਾਂ ਫਿਰ ਪੁਲਸ ਨੂੰ ਉਸ ਦੇ ਬਾਰੇ ਦੱਸਿਆ ਜਾਵੇ ਤਾਂਕਿ ਨਸ਼ਾ ਕਰਨ ਵਾਲੇ ਵਿਅਕਤੀ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸਰੀਰ ਨੂੰ ਤੰਦਰੂਸਤ ਰੱਖਣ ਲਈ ਕਸਰਤ ਕਰੋ ਜਾਂ ਦੌੜ ਲਗਾਈ ਜਾਵੇ। ਨਸ਼ਾ ਕਰਨ ਸਿਰਫ ਇਕ ਵਿਅਕਤੀ ਨੂੰ ਖਤਮ ਨਹੀਂ ਕਰਦਾ ਸਗੋਂ ਉਸ ਦੇ ਪੂਰੇ ਪਰਿਵਾਰ ਨੂੰ ਖਤਮ ਕਰ ਦਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਨੂੰ ਤਿਆਗ ਕੇ ਤੰਦਰੂਸਤ ਪੰਜਾਬ ਦਾ ਸੁਪਨਾ ਸਾਕਾਰ ਕਰਨ ਦੀ ਅਪੀਲ ਕੀਤੀ। ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਨਗਰ ਨਿਗਮ 'ਚ ਹੋਏ ਐੱਲ. ਈ. ਡੀ. ਪ੍ਰਾਜੈਕਟ ਨੂੰ ਰੀਵਿਊ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਸ ਮਾਮਲੇ 'ਤੇ ਚਰਚਾ ਲਈ ਸੋਮਵਾਰ ਨੂੰ ਚੰਡੀਗੜ੍ਹ ਵਿਚ ਇਕ ਬੈਠਕ ਬੁਲਾਈ ਹੈ, ਜਿਸ ਵਿਚ ਜਲੰਧਰ ਦੇ ਮੇਅਰ ਜਗਦੀਸ਼ ਰਾਜਾ, ਕਮਿਸ਼ਨਰ ਦੀਪਰਵ ਲਾਕੜਾ, ਲੋਕਲ ਬਾਡੀਜ਼ ਦੇ ਪ੍ਰਿੰਸੀਪਲ ਸੈਕਰੇਟਰੀ ਅਤੇ ਚੀਫ ਇੰਜੀਨੀਅਰ ਆਦਿ ਨੂੰ ਬੁਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਰਹੀ ਅਕਾਲੀ-ਭਾਜਪਾ ਸਰਕਾਰ ਨੇ ਇਹ ਪ੍ਰਾਜੈਕਟ ਅਲਾਟ ਕੀਤਾ ਸੀ, ਜਿਸ ਦੇ ਤਹਿਤ ਜਲੰਧਰ ਸ਼ਹਿਰ ਦੀਆਂ ਸਾਰੀਆਂ 65 ਹਜ਼ਾਰ ਸਟਰੀਟ ਲਾਈਟਾਂ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਨਵੀਆਂ ਐੱਲ. ਈ. ਡੀ. ਲਾਈਟਾਂ ਲਾਈਆਂ ਜਾਣੀਆਂ ਸਨ। ਇਹ ਪ੍ਰਾਜੈਕਟ ਪੀ.
Typing Editor Typed Word :