Punjabi Typing
Paragraph
ਭਾਈ ਮਰਦਾਨਾ (੧੪੫੯-੧੫੩੪), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਨ੍ਹਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ। ਭਾਈ ਮਰਦਾਨੇ ਲਈ ਪਹਾੜੀਆਂ ਦੀ ਸਰਦੀ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ। ਭਾਈ ਮਰਦਾਨੇ ਦਾ ਜਨਮ ੧੪੫੯ ਨੂੰ ਰਾਇ-ਭੋਇ ਦੀ ਤਲਵੰਡੀ ਵਿੱਚ ਹੋਇਆ। ਭਾਈ ਮਰਦਾਨਾ ਗੁਰੂ ਜੀ ਨਾਲੋਂ ਉਮਰ ਵਿੱਚ ਨੌਂ ਸਾਲ ਵੱਡਾ ਸੀ। ਉਸ ਦਾ ਪਿਤਾ, ਮੀਰ ਬਾਦਰੇ ਪਿੰਡ ਦਾ ਮਰਾਸੀ ਸੀ। ਉਨ੍ਹਾਂ ਦਿਨਾਂ ਵਿੱਚ ਕੋਈ ਚਿੱਠੀ ਪਤਰ ਭੇਜਣ ਦਾ ਸਾਧਨ ਨਹੀਂ ਸੀ। ਮਰਾਸੀ ਇਹ ਕੰਮ ਕਰਦੇ ਸਨ। ਪਿੰਡ ਦੇ ਲੋਕਾਂ ਦੇ ਸੁਨੇਹੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਜਾ ਕੇ ਦਿੰਦੇ ਅਤੇ ਉਨ੍ਹਾਂ ਨੂੰ ਸਭ ਜ਼ਬਾਨੀ ਯਾਦ ਰਖਣਾ ਪੈਂਦਾ ਸੀ। ਉਨ੍ਹਾਂ ਦੀ ਜ਼ਬਾਨ ਉੱਪਰ ਸਭ ਨੂੰ ਯਕੀਨ ਹੁੰਦਾ ਸੀ। ਉਹ ਹਰ ਇੱਕ ਦੇ ਘਰ ਰਹਿ ਸਕਦੇ ਸਨ ਅਤੇ ਹਰ ਇੱਕ ਦੇ ਘਰ ਦਾ ਖਾ ਪੀ ਸਕਦੇ ਸਨ। ਜਮਾਨਾਂ ਨੂੰ ਆਪਣੀ ਇੱਜ਼ਤ ਖਾਤਰ ਉਨ੍ਹਾਂ ਦੀ ਚੰਗੀ ਸੇਵਾ ਕਰਨੀ ਪੈਂਦੀ ਸੀ। ਉਹ ਜਾਂਦੇ ਆਂਉਂਦੇ ਰਹਿੰਦੇ ਸਨ, ਇਸ ਲਈ ਰਸਤੇ ਦੀਆਂ ਤਕਲੀਫਾਂ ਸਹਾਰਨਾ ਉਨ੍ਹਾਂ ਦੀ ਆਦਤ ਬਣ ਚੁਕੀ ਸੀ। ਰਸਤੇ ਵਿੱਚ ਇੱਕਲੇ ਹੋਣ ਕਾਰਣ ਆਪਣਾ ਆਪ ਬਹਿਲਾਉਣ ਲਈ, ਗਾਉਣਾ ਅਤੇ ਵਜਾਉਣਾ ਉਨ੍ਹਾਂ ਦਾ ਇੱਕ ਸ਼ੁਗਲ ਸੀ। ਉਨ੍ਹਾਂ ਦਾ ਆਚਰਣ ਉੱਚਾ ਹੋਣਾ ਸਭ ਤੋਂ ਵੱਡਾ ਗੁਣ ਹੁੰਦਾ ਸੀ। ਭਾਈ ਮਰਦਾਨੇ ਵਿੱਚ ਆਪਣੇ ਖਾਨਦਾਨ ਦੀਆਂ ਸਾਰੀਆਂ ਚੰਗਿਆਈਆਂ ਹੋਣ ਤੋਂ ਇਲਾਵਾ, ਰਬਾਬ ਵਜਾਉਣ ਦਾ ਖਾਸ ਗੁਣ ਸੀ, ਜਿਸ ਨਾਲ ਉਸ ਨੇ ਗੁਰੂ ਜੀ ਦੀ ਰਚੀ ਬਾਣੀ ਉੱਨ੍ਹੀਂ ਰਾਗਾਂ ਵਿੱਚ ਗਾਇਨ ਕੀਤੀ। ਮੂਲ ਮੰਤਰ ਗੁਰਬਾਣੀ ਦਾ ਮੂਲ ਅਧਾਰ ਹੈ। ਇਹ ਗੁਰੂ ਨਾਨਕ ਦੇਵ ਦਾ ਪਹਿਲਾ ਕਲਾਮ ਹੈ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਸਫ਼ੇ 'ਤੇ ਜਪੁਜੀ ਸਾਹਿਬ ਤਹਿਤ ਦਰਜ ਹੈ। ਸਿੱਖੀ
Typing Editor Typed Word :