Punjabi Typing
Paragraph
ਥਾਣਾ ਸਰਹਾਲੀ ਦੇ ਅਧੀਨ ਪੈਂਦੇ ਪਿੰਡ ਸਰਹਾਲੀ ਖੁਰਦ ਵਿਖੇ ੬ ਅਣਪਛਾਤੇ ਲੁਟੇਰਿਆਂ ਵਲੋਂ ਹਥਿਆਰਾਂ ਦੀ ਨੋਕ 'ਤੇ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ 'ਚੋਂ ਤਕਰੀਬਨ ੩.੫ ਲੱਖ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਬੈਂਕ ਮੈਨੇਜਰ ਦੀ ਕੁੱਟਮਾਰ ਤੋਂ ਇਲਾਵਾ ਉਸ ਦਾ ਪਰਸ ਤੇ ਮੁੰਦਰੀ ਵੀ ਖੋਹ ਕੇ ਲੈ ਗਏ। ਜਾਂਦੇ ਸਮੇਂ ਲੁਟੇਰੇ ਗਾਰਡ ਦੀ ਬੰਦੂਕ ਦੇ ਨਾਲ ਸੀ.ਸੀ.ਟੀ.ਵੀ. ਦਾ ਡੀ.ਵੀ.ਆਰ. ਵੀ ਲੈ ਗਏ। ਘਟਨਾ ਦਾ ਸਮਾਚਾਰ ਮਿਲਦੇ ਹੀ ਡੀ.ਐੱਸ.ਪੀ. ਪੱਟੀ ਸੋਹਣ ਸਿੰਘ, ਐੱਸ.ਐੱਚ.ਓ ਸਮੇਤ ਪੁਲਸ ਪਾਰਟੀ ਪਹੁੰਚ ਗਏ। ਸਟੇਟ ਬੈਂਕ ਦੇ ਮੈਨੇਜਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ੧੨ ਵਜੇ ਤੋਂ ਪਹਿਲਾ ੬ ਲੁਟੇਰੇ ਹਥਿਆਰਾਂ ਸਮੇਤ ਬੈਂਕ 'ਚ ਦਾਖਲ ਹੋ ਗਏ। ਉਨ੍ਹਾਂ ਨੇ ਹਥਿਆਰਾਂ ਦੀ ਨੋਕ 'ਤੇ ੩ ਲੱਖ ੩੭ ਹਜ਼ਾਰ ੪੫੦ ਰੁਪਏ ਲੁੱਟ ਲਏ ਅਤੇ ਮੇਰੇ ਨਾਲ ਵੀ ਕੁੱਟਮਾਰ ਕੀਤੀ। ਮੇਰਾ ਪਰਸ ਵੀ ਖੋਹ ਲਿਆ ਅਤੇ ਸੋਨੇ ਦੀ ਮੁੰਦਰੀ ਵੀ ਲਾਹ ਕੇ ਲੈ ਗਏ। ਲੁਟੇਰਿਆਂ ਨੇ ਸਾਡੇ ਗਾਰਡ ਦੀ ਹਫੜਾ-ਦਫੜੀ 'ਚ ਬੰਦੂਕ ਵੀ ਖੋਹ ਲਈ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ। ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਐੱਚ. ਐੱਸ. ਫੂਲਕਾ ਨੇ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਸੈਸ਼ਨ 'ਚ ਆਪਣੀ ਪਹਿਲੀ ਕਤਾਰ ਵਾਲੀ ਸੀਟ ਲੈਣ ਦੀ ਪੇਸ਼ਕਸ਼ ਕੀਤੀ ਹੈ। ਫੂਲਕਾ ਵਲੋਂ ਬਕਾਇਦਾ ਇਸ ਸੰਬੰਧੀ ਸਪੀਕਰ ਨੂੰ ਚਿੱਠੀ ਵੀ ਲਿਖੀ ਗਈ ਹੈ। ਫੂਲਕਾ ਨੇ ਸਪੀਕਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦੀ ਪਹਿਲੀ ਕਤਾਰ ਵਾਲੀ ਸੀਟ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਅਲਾਟ ਕਰ ਦਿੱਤੀ ਜਾਵੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲੀ ਵਿਰੋਧੀ ਧਿਰ ਦੇ ਨਵੇਂ ਬਣੇ ਨੇਤਾ ਹਰਪਾਲ ਚੀਮਾ ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਿਛਲੀਆਂ ਸੀਟਾਂ ਅਲਾਟ ਕੀਤੀਆਂ ਸਨ, ਜਿਸ ਦਾ ਸੁਖਪਾਲ ਖਹਿਰਾ ਵਲੋਂ ਵਿਰੋਧ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਇਥੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਚਾਰ ਧਰਮਾਂ ਦੀ ਅਰਦਾਸ ਕਰਵਾਉਣ
Typing Editor Typed Word :