Punjabi Typing Paragraph
ਪੰਜਾਬ ਵਿਚ ਨਸ਼ਾ ਨਵਾਂ ਨਹੀਂ ਹੈ ਪਰ ਨਸ਼ੇ ਬਦਲ ਰਹੇ ਹਨ। ਸਮੇਂ ਦੇ ਬਦਲਾਅ ਨਾਲ ਨਸ਼ੇ ਦੀ ਵਰਤੋਂ ਕਰਨ ਵਾਲਾ ਵਰਗ ਅਤੇ ਇਨ੍ਹਾਂ ਦੇ ਤਸਕਰ ਵੀ ਬਦਲ ਗਏ ਹਨ। ਨਵੇਂ ਨਸ਼ੇ ਜਿੰਨੇ ਭਿਆਨਕ ਹਨ ਓਨਾਂ ਹੀ ਵੱਡਾ ਇਨ੍ਹਾਂ ਦਾ ਕਾਰੋਬਾਰ ਹੈ। ਪਰ ਇਕ ਗੱਲ ਸਮਝ ਤੋਂ ਬਾਹਰ ਹੈ ਕਿ ਆਰਥਿਕ ਤੌਰ ’ਤੇ ਕੰਗਾਲ ਹੁੰਦੇ ਜਾ ਰਹੇ ਪੰਜਾਬ ਵਿੱਚ ਇੱਕ ਪਾਸੇ ਕਿਸਾਨ ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਖ਼ੁਦਕੁਸ਼ੀਆਂ ਕਰ ਰਹੇ ਹਨ ਤੇ ਦੂਸਰੇ ਪਾਸੇ ਪੰਜਾਬ ਦੇ ਨੌਜਵਾਨ ਮਹਿੰਗੇ ਨਸ਼ੇ (ਚਿੱਟੇ) ਦਾ ਸ਼ਿਕਾਰ ਹੋ ਰਹੇ ਹਨ। ਪਿਛਲੇ ਕੁਝ ਮਹੀਨਿਆਂ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਅਤੇ ਨਸ਼ੇ ਦੀ ਵਰਤੋਂ ਵਾਧੂ ਜਾਂ ਤੋਟ ਨਾਲ ਹੋ ਰਹੀਆਂ ਮੌਤਾਂ ਪੰਜਾਬ ਦੇ ਕਾਲੇ ਭਵਿੱਖ ਦੀ ਤਸਵੀਰ ਪੇਸ਼ ਕਰ ਰਹੀਆਂ ਹਨ। ਪੰਜਾਬ ਇਸ ਸਮੇਂ ਨਸ਼ੇ ਦੀ ਦਲਦਲ ਵਿਚ ਫੱਸ ਚੁੱਕਾ ਹੈ। ਇਸ ਦਾ ਪ੍ਰਤੱਖ ਪ੍ਰਮਾਣ ਇਹ ਹੈ ਕਿ ਨਸ਼ਾ ਪੰਜਾਬ ਵਿਚ ਰਾਜਨੀਤਕ ਮੁੱਦਾ ਬਣ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੋ ਚੋਣਾਂ ਤੋਂ ਪਹਿਲਾਂ ਪੰਜਾਬ ਵਿਚੋਂ ਚਾਰ ਹਫ਼ਤਿਆਂ ਵਿਚ ਨਸ਼ੇ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਇਨ੍ਹਾਂ ਦੇ ਰਾਜਨੀਤਕ ਵਿਰੋਧੀ ਹੁਣ ਇਸ ਮੁੱਦੇ ’ਤੇ ਸਰਕਾਰ ਨੂੰ ਘੇਰ ਰਹੇ ਹਨ। ਦੂਸਰੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਾਜ਼ਾ ਬਿਆਨਾਂ ਤੋਂ ਪਤਾ ਚੱਲਦਾ ਹੈ ਕਿ ਸਰਕਾਰ ਨਸ਼ੇ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਾਨੂੰਨ ਅਤੇ ਪ੍ਰਸ਼ਾਸਨਿਕ ਪੱਖ ’ਤੇ ਕਾਫੀ ਸਰਗਰਮ ਹੋ ਚੁੱਕੀ ਹੈ। ਮੁੱਖ ਮੰਤਰੀ ਸਾਹਿਬ ਨੇ ਆਪਣਾ ਪ੍ਰਣ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰ ਦੇਣਗੇ। ਨਸ਼ੇ ਨੂੰ ਖ਼ਤਮ ਕਰਨ ਲਈ ਮਨੋਵਿਗਿਆਨੀ ਦੋ ਢੰਗਾਂ ਦਾ ਜ਼ਿਕਰ ਕਰਦੇ ਹਨ। ਪਹਿਲਾ ਸ਼ਕਤੀ ਜਾਂ ਸੱਤਾ ਦੀ ਵਰਤੋਂ ਨਾਲ ਨਸ਼ੇ ਦੇ ਤਾਣੇ-ਬਾਣੇ ਨੂੰ ਖ਼ਤਮ ਕਰਨ ਦਾ ਨਾਂਹ-ਪੱਖੀ ਤਰੀਕਾ ਹੈ। ਇਸ ਦਾ ਉਦੇਸ਼ ਹੈ ਕਿ ਨਸ਼ੇ ਨੂੰ ਨਸ਼ੇੜੀਆਂ ਤੱਕ ਪਹੁੱਚਣ ਨਾ ਦਿੱਤਾ ਜਾਵੇ ਜਾਂ ਨਸ਼ੇੜੀਆਂ ਦੀ ਕੁੱਟਮਾਰ ਕੀਤੀ ਜਾਵੇ ਅਤੇ ਉਨ੍ਹਾਂ ਅੰਦਰ ਸੱਤਾ/ਤਾਕਤ ਦਾ ਡਰ ਪੈਦਾ ਕਰਕੇ ਨਸ਼ਾ ਛੁਡਾਇਆ ਜਾਵੇ। ਨਸ਼ਾ ਤਸਕਰਾਂ ਲਈ ਫਾਂਸੀ ਦੀ ਸਜ਼ਾ ਅਤੇ ਡੋਪ ਟੈਸਟ ਆਦਿ ਸਖ਼ਤ ਕਦਮ ਇਸੇ ਕਰਕੇ ਚੁੱਕੇ ਜਾ ਰਹੇ ਹਨ।
Typing Editor Typed Word :
Note: Minimum 276 words are required to enable this repeat button.