Punjabi Typing Paragraph
ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਸ਼ੁੱਕਰਵਾਰ ਨੂੰ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਹੁਕਮ ਦਿੱਤੇ ਹਨ ਕਿ ਉਹ 15 ਦਿਨਾਂ ਦੇ ਅੰਦਰ-ਅੰਦਰ ਅਧਿਆਪਕਾਂ ਦੀਆਂ ਨਿਯੁਕਤੀਆਂ ਨੂੰ ਯਕੀਨੀ ਬਣਾਉਣ। ਓ. ਪੀ. ਸੋਨੀ ਨੇ ਕਿਹਾ ਕਿ ਅਧਿਆਪਕ ਦਿਵਸ (5 ਸਤੰਬਰ) ਤੋਂ ਪਹਿਲਾਂ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਇਹ ਕਿਹਾ ਗਿਆ ਹੈ ਕਿ ਸੂਬੇ 'ਚ ਕੋਈ ਵੀ ਸਕੂਲ ਅਧਿਆਪਕਾਂ ਤੋਂ ਊਣਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ, 'ਅਸੀਂ ਸਾਰਾ ਬੀਮਾਰ ਸਿਸਟਮ ਠੀਕ ਕਰਨਾ ਹੈ, ਬਹੁਤ ਜਲਦੀ'। ਉਨ੍ਹਾਂ ਇਸ ਸਬੰਧੀ ਆਪਣੇ ਵਿਭਾਗ ਤੋਂ ਰਿਪੋਰਟ ਵੀ ਮੰਗੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਵਿਧਾਇਕਾਂ ਵਲੋਂ ਲਿਆਂਦਾ ਜਾ ਰਹੇ ਤਬਾਦਲਿਆਂ ਵਾਲੀਆਂ ਅਰਜ਼ੀਆਂ ਲੈ ਰਹੇ ਹਨ ਅਤੇ ਇਹ ਅਮਲ ਅਗਲੇ 15 ਦਿਨਾਂ ਤੱਕ ਜਾਰੀ ਰਹੇਗਾ। ਜਲੰਧਰ ਦੇ ਲੋਕ ਅਜੇ ਤੱਕ ਕੂੜੇ, ਸੀਵਰੇਜ ਜਾਮ ਅਤੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਪਰ ਸਮਾਰਟ ਸਿਟੀ ਨਾਲ ਜੁੜੇ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੀ ਬਜਾਏ 93 ਕਰੋੜ ਰੁਪਏ ਦੀ ਮੋਟੀ ਲਾਗਤ ਨਾਲ ਸ਼ਹਿਰ ਵਿਚ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੀ ਜ਼ਿਆਦਾ ਚਿੰਤਾ ਹੈ। ਪਿਛਲੇ ਦਿਨੀਂ ਜਲੰਧਰ ਦੇ ਵਿਧਾਇਕ ਪਰਗਟ ਸਿੰਘ ਅਤੇ ਵਿਧਾਇਕ ਬਾਵਾ ਹੈਨਰੀ, ਨਿਗਮ ਕਮਿਸ਼ਨਰ ਆਦਿ ਨਾਲ ਗੁਜਰਾਤ ਦੇ ਸ਼ਹਿਰਾਂ 'ਚ ਬਣੇ ਮਲਟੀਪਰਪਜ਼ ਸਟੇਡੀਅਮ ਅਤੇ ਕੰਟਰੋਲ ਐਂਡ ਕਮਾਂਡ ਸੈਂਟਰ ਨੂੰ ਦੇਖਣ ਗਏ ਸਨ। ਹੁਣ ਫਿਰ ਸਮਾਰਟ ਸਿਟੀ ਦੇ ਸੀ. ਈ. ਓ. ਵਿਸ਼ੇਸ਼ ਸਾਰੰਗਲ ਛੱਤੀਸਗੜ੍ਹ ਦੇ ਸ਼ਹਿਰ ਨਯਾ ਰਾਏਪੁਰ ਦੇਖਣ ਗਏ ਹੋਏ ਹਨ, ਜਿੱਥੇ ਹਾਲ ਹੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੰਟਰੋਲ ਐਂਡ ਕਮਾਂਡ ਸੈਂਟਰ ਦਾ ਉਦਘਾਟਨ ਕੀਤਾ ਹੈ। ਉਥੋਂ ਦਾ ਸੈਂਟਰ ਦੇਖ ਕੇ ਜਲੰਧਰ ਵਿਚ ਵੀ ਅਜਿਹਾ ਸੈਂਟਰ ਬਣਾਉਣ ਬਾਰੇ ਵਿਚਾਰ ਚੱਲ ਰਿਹਾ ਹੈ। ਸੋਚਣ ਵਾਲੀ ਗੱਲ ਇਹ ਹੈ ਕਿ ਜਲੰਧਰ ਵਾਸੀਆਂ ਲਈ ਪਹਿਲੀ ਤਰਜੀਹ ਕੂੜੇ ਅਤੇ ਸੀਵਰੇਜ ਜਾਮ ਤੋਂ ਛੁਟਕਾਰਾ ਅਤੇ ਸਾਫ ਪਾਣੀ ਦੀ ਉਪਲਬਧਤਾ ਹੋਣੀ ਚਾਹੀਦੀ ਹੈ। ਕੈਮਰੇ ਅਤੇ ਹੋਰ ਸਹੂਲਤਾਂ ਇਸ ਤੋਂ ਬਾਅਦ ਹੋਣੀਆਂ ਚਾਹੀਦੀਆਂ ਹਨ। ਇਹ ਠੀਕ ਹੈ ਕਿ ਕੈਮਰੇ ਲੱਗਣ ਤੋਂ ਬਾਅਦ ਸ਼ਹਿਰ ਦੇ ਕਈ ਸਿਸਟਮ ਸੁਧਰ ਜਾਣਗੇ ਪਰ ਇਸ ਤੋਂ ਪਹਿਲਾਂ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਜ਼ਰੂਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ
Typing Editor Typed Word :
Note: Minimum 276 words are required to enable this repeat button.